ਲ਼ਬੁ ਪਾਪੁ ਦੁਇ ਰਾਜਾ ਮਹਤਾ ਕੂੜ ਹੋਆ ਸਿਕਦਾਰੁ॥
ਕਾਮੁ ਨੇਬੁ ਸਦਿ ਪੁਛੀਐ ਬਹਿ ਬਹਿ ਕਰੁ ਬੀਚਾਰੁ॥
ਅੰਧੀ ਰਯਤਿ ਗਿਆਨ ਵਿਹੂਣੀ ਭਾਹਿ ਭਰੇ ਮੁਰਦਾਰੁ॥
(
ਗੁ.ਗ੍ੰ.ਸਾ., ਅੰਕ : 468-69)

18 January 2020
ਸਾਲ-10,ਅੰਕ:94, 18ਜਨਵਰੀ2020
ਡੇਰਾ ਮੁੱਖੀ ਨੂੰ ਮੁਆਫੀ ਦਿਵਾਉਣ ਵਾਸਤੇ ਸ.ਪਰਮਜੀਤ ਸਿੰਘ ਸਰਨਾ ਦੀਆਂ ਸਰਗਰਮੀਆਂ
06/10/2015 00:00:00 5:34 PM

ਡੇਰਾ ਮੁੱਖੀ ਨੂੰ ਮੁਆਫੀ ਦਿਵਾਉਣ ਵਾਸਤੇ

ਸ.ਪਰਮਜੀਤ ਸਿੰਘ ਸਰਨਾ ਦੀਆਂ ਸਰਗਰਮੀਆਂ

ਭਾਈ ਰਣਜੀਤ ਸਿੰਘ ਨੇ ਖੁਲਾਸਾ ਕੀਤਾ

ਸੀ੍ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਪੰਜਾਬੀ ਰੇਡੀਓ ਯੂ.ਐਸ.ਏ. ਤੇ ਵਿਚਾਰ ਚਰਚਾ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਬੰਧਕ ਕਮੇਟੀ ਦੇ ਸਾਬਕਾ ਪ੍ਧਾਨ ਸ. ਪਰਮਜੀਤ ਸਿੰਘ ਸਰਨਾ ਵੱਲੋਂ 2007 ’ਚ ਡੇਰਾ ਸੱਚਾ ਸੌਦਾ ਦੇ ਮੁੱਖੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫ਼ੀ ਦਿਵਾਉਣ ਵਾਸਤੇ ਕੀਤੀ ਗਈ ਪਹਿਲਕਦਮੀ ਦਾ ਖੁਲਾਸਾ ਸਿਆਸੀ ਗਲਿਆਰਿਆਂ ਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸ਼ੋਸਲ ਮੀਡੀਆ ਉਤੇ ਭਾਈ ਰਣਜੀਤ ਸਿੰਘ ਦੀ ਚਲ ਰਹੀ ਵੀਡੀਓ ਚ ਭਾਈ ਸਾਹਿਬ ਨੇ ਦਸਿਆ ਹੈ ਕਿ 2007 ਵਿਚ ਸਰਨਾ ਵੱਲੋਂ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ ਨਾਲ ਗੱਲਬਾਤ ਤੋਂ ਬਾਅਦ ਉਸ ਦੇ ਬਿਨਾਂ ਦਸਤਖਤ ਵਾਲੇ ਮੁਆਫੀਨਾਮੇ ਨੂੰ ਤਤਕਾਲੀ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਤਕ ਪੁਚਾ ਕੇ ਉਸ ਨੂੰ ਮਾਫ ਕਰ ਦੇਣ ਦੀ ਸਿਫਾਰਸ਼ ਕੀਤੀ ਸੀ।